8.7 C
Toronto
Friday, October 17, 2025
spot_img
Homeਪੰਜਾਬਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਖਿਆ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਨਾਲੋਂ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਅਤੇ ਪ੍ਰਦੂਸ਼ਿਤ ਹੋ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਜੰਗੀ ਪੱਧਰ ‘ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਖਿਲਾਫ ਧਰਨੇ ਨੂੰ 150 ਤੋਂ ਵੱਧ ਦਿਨ ਹੋ ਗਏ ਹਨ ਅਤੇ ਮਨੁੱਖੀ ਜਾਨਾਂ ਦੀ ਚਿੰਤਾ ਨੂੰ ਦੇਖਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਬਣਾਏ ਗਏ ਸਾਂਝੇ ਫਰੰਟ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦਾ ਦਾਅਵਾ ਹੈ ਕਿ ਧਰਤੀ ਹੇਠਲਾ ਪਾਣੀ 650 ਫੁੱਟ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀ ਆਵਾਜ਼ ਸੁਣਨ ਦੀ ਥਾਂ ਕਥਿਤ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਾਈਕੋਰਟ ਵਿੱਚ ਲੋਕਾਂ ਦੇ ਪੱਖ ਦੀ ਨੁਮਾਇੰਦਗੀ ਨਹੀਂ ਕਰ ਰਹੀ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਜਬਰ ਤੇ ਧੱਕੇਸ਼ਾਹੀ ਦੀ ਬਜਾਏ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਖਿਲਾਫ ਪੁਲਿਸ ਬਲ ਦੀ ਵਰਤੋਂ ਦੀ ਨਿਖੇਧੀ ਕਰਦਾ ਹੈ।

 

RELATED ARTICLES
POPULAR POSTS