4.8 C
Toronto
Friday, November 7, 2025
spot_img
Homeਪੰਜਾਬਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪੇ

ਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪੇ

ਅੰਮ੍ਰਿਤਸਰ : ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਦੀ ਚੱਲ ਰਹੀ ਜਾਂਚ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਆਪਣੀ ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੇ ਹਨ। ਵਿਜੀਲੈਂਸ ਬਿਊਰੋ ਨੇ ਇਨ੍ਹਾਂ ਵੇਰਵਿਆਂ ਨੂੰ ਘੋਖਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਓਪੀ ਸੋਨੀ ਖਿਲਾਫ ਆਰੋਪ ਹੈ ਕਿ ਉਨ੍ਹਾਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 29 ਨਵੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਵਾਸਤੇ ਸੱਦਿਆ ਸੀ। ਹੁਣ ਤੱਕ ਉਹ ਇਕ ਵਾਰ ਵਿਜੀਲੈਸ ਬਿਉਰੋ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਇਆ ਅਤੇ ਵਿਭਾਗ ਵੱਲੋਂ ਮੰਗੇ ਗਏ ਦਸਤਾਵੇਜ਼ ਸੌਂਪੇ ਹਨ। ਇਸਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਪਰਿਵਾਰ ਵੱਲੋਂ ਜਾਇਦਾਦ ਸਬੰਧੀ ਵੇਰਵੇ ਸੌਂਪੇ ਗਏ ਹਨ ਅਤੇ ਵਿਭਾਗ ਵੱਲੋਂ ਇਨ੍ਹਾਂ ਵੇਰਵਿਆਂ ਦੀ ਘੋਖ ਸ਼ੁਰੂ ਕਰ ਦਿੱਤੀ ਗਈ ਹੈ। ਇਸ ਜਾਂਚ ਵਿੱਚ ਕੁਝ ਸਮਾਂ ਲੱਗੇਗਾ। ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਕੁਝ ਦਸਤਾਵੇਜ਼ ਦਿੱਤੇ ਗਏ ਸਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀ ਚਲ-ਅਚਲ ਜਾਇਦਾਦ ਦੇ ਵੇਰਵੇ ਦਰਜ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਬੈਂਕ ਖਾਤਿਆਂ ਦੀ ਜਾਣਕਾਰੀ ਅਤੇ ਆਮਦਨ ਦੇ ਸਰੋਤਾਂ ਦੀ ਜਾਣਕਾਰੀ ਵੀ ਮੰਗੀ ਗਈ ਸੀ।

 

RELATED ARTICLES
POPULAR POSTS