21.5 C
Toronto
Wednesday, September 9, 2026
spot_img
Homeਪੰਜਾਬਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਸੁਰੱਖਿਆ ਵਧਾਈ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਸੁਰੱਖਿਆ ਵਧਾਈ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਸੁਰੱਖਿਆ ਵਧਾਈਘਰ ’ਤੇ ਹਮਲਾ ਹੋਣ ਦੀ ਏਜੰਸੀਆਂ ਨੂੰ ਮਿਲੀ ਸੀ ਜਾਣਕਾਰੀ
ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਿਸ ਵੱਲੋਂ ਅੱਜ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਮੂਸੇਵਾਲਾ ਦੇ ਮਾਪਿਆਂ ’ਤੇ ਹਮਲਾ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਪਿੰਡ ਦੇ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀ ਹਵੇਲੀ ਜਿੱਥੇ ਉਸ ਦੇ ਮਾਤਾ-ਪਿਤਾ ਰਹਿੰਦੇ ਹਨ ਦੀ ਵੀ ਸੁਰੱਖਿਆ ਨੂੰ ਹੋਰ ਸਖਤ ਕਰ ਦਿੱਤਾ ਗਿਆ ਹੈ ਅਤੇ ਹਵੇਲੀ ਦੇ ਬਾਹਰ ਐਲਐਮਜੀ ਵਾਹਨ ਵੀ ਤਾਇਨਾਤ ਕੀਤਾ ਗਿਆ। ਪਿੰਡ ’ਚ ਅਚਾਨਕ ਵਧਾਈ ਗਈ ਇਸ ਚੌਕਸੀ ਤੋਂ ਪਿੰਡ ਦੇ ਲੋਕ ਵੀ ਹੈਰਾਨ ਹਨ ਕਿਉਂਕਿ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪਿੰਡ ਮੂਸਾ ’ਚ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਧਰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਨੇ ਕੋਰਟ ’ਚ 7 ਆਰੋਪੀਆਂ ਖਿਲਾਫ਼ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ ਹੈ। ਇਹ ਚਲਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨੀ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਦੇ ਖਿਲਾਫ਼ ਪੇਸ਼ ਕੀਤਾ ਗਿਆ ਹੈ।

 

RELATED ARTICLES
POPULAR POSTS