6.4 C
Toronto
Saturday, November 8, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਮਾਸਕ ਪਾਉਣ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਮਾਸਕ ਪਾਉਣ ਦੀ ਕੀਤੀ ਅਪੀਲ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਲਹਿਰ ਦੇ ਮੱਦੇਨਜਰ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕੋਵਿਡ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਵੀ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਪੰਜਾਬੀ ਨੂੰ ਜਨਤਕ ਥਾਵਾਂ, ਵਿੱਦਿਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਅੰਦਰ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨ੍ਹਾਂ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਜੇਕਰ ਕਿਸੇ ਵਿਅਕਤੀ ਵਿਚ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਕੋਵਿਡ ਟੈਸਟ ਕਰਵਾਉਣ ਦੇ ਨਾਲ-ਨਾਲ ਸਬੰਧਤ ਸਾਵਧਾਨੀਆਂ ਵੀ ਵਰਤੀਆਂ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਆਪੋ-ਆਪਣੇ ਜ਼ਿਲ੍ਹਿਆਂ ਵਿਚ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਖਿਆ। ਉਧਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਅੱਜ ਕਰੋਨਾ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਵਰਚੂਅਲ ਮੀਟਿੰਗ ਕੀਤੀ ਅਤੇ ਕਰੋਨਾ ਨੂੰ ਲੈ ਕੇ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਲਈ ਸਮੂਹ ਸੂਬਿਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਰੋਨਾ ਵਾਇਰਸ ਨੂੰ ਭਾਰਤ ਵਿਚ ਵਧਣ ਤੋਂ ਰੋਕਿਆ ਜਾ ਸਕੇ।

RELATED ARTICLES
POPULAR POSTS