-3.1 C
Toronto
Tuesday, December 2, 2025
spot_img
Homeਪੰਜਾਬਪੰਜਾਬ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਹੋਈ 18

ਪੰਜਾਬ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਹੋਈ 18

ਰੋਪੜ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ 3 ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ : ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ’ਚ ਕਰੋਨਾ ਮਹਾਮਾਰੀ ਨਾਲ ਨਿਪਟਣ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਤੋਂ ਬਾਅਦ ਸੂਬੇ ’ਚ ਕਰੋਨਾ ਟੈਸਟਿੰਗ ’ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਟੈਸਟਿੰਗ ਵਧਣ ਦੇ ਨਾਲ ਹੀ ਪੰਜਾਬ ਅੰਦਰ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਲੰਘੇ 24 ਘੰਟਿਆਂ ਦੌਰਾਨ ਸੂਬੇ ਅੰਦਰ ਕਰੋਨਾ ਵਾਇਰਸ ਤੋਂ ਪੀੜਤ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਰੋਪੜ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ 1-1 ਕਰੋਨਾ ਪੀੜਤ ਮਰੀਜ਼ ਮਿਲਿਆ ਹੈ। 22 ਦਸੰਬਰ ਨੂੰ ਪੰਜਾਬ ’ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 9 ਦੱਸੀ ਜਾ ਰਹੀ ਸੀ ਜਦਕਿ ਤਿੰਨ ਹੋਰ ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ। ਸਮੁੱਚੇ ਪੰਜਾਬ ਅੰਦਰ 23 ਦਸੰਬਰ ਨੂੰ ਕੁਲ 3098 ਕੋਵਿਡ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 2973 ਕੋਵਿਡ ਟੈਸਟ ਕੀਤੇ ਗਏ ਜਿਸ ਦੌਰਾਨ ਤਿੰਨ ਮਰੀਜ਼ ਕਰੋਨਾ ਤੋਂ ਪੀੜਤ ਪਾਏ ਗਏ। ਕਰੋਨਾ ਮਹਾਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਪੰਜਾਬ ਨੂੰ ਹਾਲੇ ਵੀ ਕੋਵਿਡ ਟੈਸਟਿੰਗ ਵਧਾਉਣ ਵੱਲ ਧਿਆਨ ਦੇਣਾ ਹੋਵੇਗਾ ਤਾਂ ਜੋ ਕਰੋਨਾ ਵਾਇਰਸ ਤੋਂ ਪੀੜਤ ਨਵੇਂ ਮਰੀਜ਼ਾਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਇਸ ਨੂੰ ਪੰਜਾਬ ਹੋਰ ਫੈਲਣ ਤੋਂ ਰੋਕਿਆ ਜਾਕੇ। ਉਧਰ ਸਮੁੱਚੇ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 201 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।

 

RELATED ARTICLES
POPULAR POSTS