24.6 C
Toronto
Tuesday, July 14, 2026
spot_img
Homeਭਾਰਤਨਵੀਂ ਦਿੱਲੀ ਪਹੁੰਚੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ

ਨਵੀਂ ਦਿੱਲੀ ਪਹੁੰਚੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ

ਰਾਹੁਲ ਗਾਂਧੀ ਦੇ ਨਾਲ ਸੋਨੀਆ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੇ ਵੀ ਕੀਤਾ ਪੈਦਲ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਪਹੁੰਚ ਗਈ। ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ 107 ਦਿਨਾਂ ਵਿਚ ਤਿੰਨ ਹਜ਼ਾਰ ਕਿਲੋਮੀਟਰ ਪੈਦਲ ਚਲੇ। ਅੱਜ ਦਿੱਲੀ ਪਹੁੰਚਣ ’ਤੇ ਰਾਹੁਲ ਗਾਂਧੀ ਦੇ ਨਾਲ ਸੋਨੀਆ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੇ ਵੀ ਯਾਤਰਾ ਦੌਰਾਨ ਪੈਦਲ ਮਾਰਚ ਕੀਤਾ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਆਰ ਐਸ ਐਸ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕਾਂ ਵੱਲੋਂ ਫੈਲਾਈ ਜਾ ਰਹੀ ਨਫਰਤ ਦੇ ਬਜ਼ਾਰ ਵਿਚ ਪਿਆਰ ਦੀ ਦੁਕਾਨ ਖੋਲ੍ਹਣ ਲਈ ਆਇਆ ਹਾਂ। ਯਾਤਰਾ ਵਿਚ ਕਾਂਗਰਸ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਜਿਸ ਦੇ ਚਲਦਿਆਂ ਦਿੱਲੀ ਪੁਲਿਸ ਨੇ ਦੋ ਦਰਜਨ ਤੋਂ ਵੱਧ ਥਾਵਾਂ ’ਤੇ ਟ੍ਰੈਫਿਕ ਨੂੰ ਡਾਇਵਰਟ ਕੀਤਾ। ਦਿੱਲੀ ਕਾਂਗਰਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਯਾਤਰਾ 23 ਕਿਲੋਮੀਟਰ ਦਾ ਸਫਰ ਤਹਿ ਕਰਨ ਤੋਂ ਬਾਅਦ ਲਾਲ ਕਿਲੇ ’ਤੇ ਸਮਾਪਤ ਹੋ ਜਾਵੇਗੀ। ਇਸ ਤੋਂ ਬਾਅਦ ਯਾਤਰਾ ਉਤੇ 9 ਦਿਨ ਦਾ ਬਰੇਕ ਰਹੇਗਾ।

RELATED ARTICLES
POPULAR POSTS