ਮਾਪੇ-ਅਧਿਆਪਕ ਮਿਲਣੀ ’ਚ ਲਿਆ ਹਿੱਸਾ, ਬੱਚਿਆਂ ਨਾਲ ਵੀ ਕੀਤੀ ਗੱਲਬਾਤ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮਾਡਲ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਮਾਡਲ ਟਾਊਨ ਦੇ ਸਰਕਾਰੀ ਸਕੂਲ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ। ਸਕੂਲ ਦੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਫੁੱਲ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਬੱਚਿਆਂ ਦੇ ਮਾਪਿਆਂ ਨੇ ਮੁੱਖ ਮੰਤਰੀ ਅਤੇ ਮਨੀਸ਼ ਸਿਸੋਦੀਆ ਨੂੰ ਸਰਕਾਰੀ ਸਕੂਲਾਂ ’ਤੇ ਧਿਆਨ ਦੇਣ ’ਤੇ ਖੁਸ਼ੀ ਪ੍ਰਗਟ ਕੀਤੀ। ਮਾਪਿਆਂ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਸਿੱਖਿਆ ਨੂੰ ਬੇਹਤਰ ਬਣਾਉਣ ਦੀ ਦਿਸ਼ਾ ’ਚ ਅਜਿਹਾ ਕਦਮ ਨਹੀਂ ਚੁੱਕਿਆ। ਭਗਵੰਤ ਮਾਨ ਨੇ ਮਾਪੇ-ਅਧਿਆਪਕ ਮਿਲਣ ’ਤੇ ਪਹੁੰਚੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਭਾਵੁਕ ਹੋ ਗਏ। ਸਕੂਲ ਦੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਅੱਗੇ ਸਕੂਲ ਵਿਚ ਪਲੇਅ ਗਰਾਊਂਡ ਬਣਾਉਣ ਦੀ ਮੰਗ ਰੱਖੀ ਅਤੇ ਉਨ੍ਹਾਂ ਪਲੇਅ ਗਰਾਊਂਡ ਬਣਾਏ ਜਾਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਬੱਚਿਆਂ ਨੂੰ ਸਕੂਲ ਵਿਚ ਹੋਰ ਕਮੀਆਂ ਸਬੰਧੀ ਵੀ ਪੁੱਛਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …