ਕਿਹਾ : ਪੰਜਾਬ ਦੀ ਜਵਾਨੀ ਅਤੇ ਉਦਯੋਗ ਜਾ ਰਹੇ ਹਨ ਸੂਬੇ ਤੋਂ ਬਾਹਰ
ਸੁਨਾਮ/ਬਿਊਰੋ ਨਿਊਜ਼ : ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਤੰਜ ਕਸਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੈਰਤਜ਼ਰਬੇਕਾਰ ਮੁੱਖ ਮੰਤਰੀ ਵੀ ਦੱਸਿਆ, ਜਿਸ ਦੇ ਚਲਦਿਆਂ ਪੰਜਾਬ ਵਿਚ ਹਰ ਪਾਸੇ ਡਰ ਅਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਦੀ ਪੰਜਾਬ ਪੁਲਿਸ ਉਤੇ ਵੀ ਕੋਈ ਪਕੜ ਨਹੀਂ ਰਹੀ ਅਤੇ ਨਾ ਹੀ ਅਪਰਾਧੀਆਂ ਨੂੰ ਪੰਜਾਬ ਪੁਲਿਸ ਦਾ ਕੋਈ ਡਰ ਰਿਹਾ ਹੈ। ਪੰਜਾਬ ਵਿਚ ਬਿਨਾ ਕਿਸੇ ਡਰ ਤੋਂ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਹਰ ਰੋਜ਼ ਚਿੱਟੇ ਦਿਨ ਸ਼ਰ੍ਹੇਆਮ ਕਤਲ ਹੋ ਰਹੇ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਪੰਜਾਬ ਪੁਲਿਸ ਵੱਲੋਂ ਫੜਿਆ ਨਹੀਂ ਜਾਂਦਾ। ਪਰਮਿੰਦਰ ਢੀਂਂਡਸਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਪੰਜਾਬ ਦੇ ਉਦਯੋਗ ਪਤੀ ਦੂਜੇ ਸੂਬਿਆਂ ਅੰਦਰ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੀ ਜਵਾਨੀ ਦਾ ਦਿਨੋਂ-ਦਿਨ ਵਿਦੇਸ਼ਾਂ ਵਿਚ ਸੈਟਲ ਹੋਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਜੋ ਕਿ ਪੰਜਾਬ ਲਈ ਖਤਰੇ ਦੀ ਘੰਟੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਨਿੱਤ ਨਵੇਂ ਵਾਅਦੇ ਪੰਜਾਬ ਦੀ ਜਨਤਾ ਨਾਲ ਕਰ ਰਹੀ ਹੈ ਜਦਕਿ ਪੂਰਾ ਕਿਸੇ ਨੂੰ ਵੀ ਨਹੀਂ ਕੀਤਾ ਜਾਂਦਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …