Breaking News
Home / ਪੰਜਾਬ / ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ

ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ

ਪ੍ਰੋ. ਯੋਗਰਾਜ ਨੇ ਕਿਹਾ : ਵਿਦਵਾਨਾਂ ਦੀ ਇਕ ਕਮੇਟੀ ਬਣਾ ਕੇ ਕਰਾਂਗੇ ਵਿਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਧਿਆਨ ਰਹੇ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਅਧਿਆਪਕ ਐਸੋਸੀਏਸ਼ਨਾਂ ਇਸ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ। ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਅੰਦੋਲਨ ਨੇ ਕੇਂਦਰ ਸਰਕਾਰ ਦੇ ‘ਦਮਨਕਾਰੀ ਹੱਲੇ’ ਦਾ ਸਾਹਮਣਾ ਕੀਤਾ, ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹ ਕੇ ਇਕਜੁੱਟ ਹੋਣ ਦੀ ਤਾਕਤ ਤੇ ਨਾਗਰਿਕਾਂ ਦੇ ਲੋਕਤੰਤਰਿਕ ਹੱਕਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਉਤੇ ਨਿਰਪੱਖ ਨਜ਼ਰੀਏ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …