ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਹੋਵੇਗਾ ਚੋਣ ਮੁਕਾਬਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਨਗਰ ਨਿਗਮ ਚੋਣਾਂ ਵਿਚ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਹੁਣ ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੇਅਰ ਅਹੁਦੇ ਲਈ ਭਾਜਪਾ ਨੇ ਰੇਖਾ ਗੁਪਤਾ ਅਤੇ ਡਿਪਟੀ ਮੇਅਰ ਲਈ ਕਮਲ ਬਾਗੜੀ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਉਮੀਦਵਾਰ ਰੇਖਾ ਗੁਪਤਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਉਬਰਾਏ ਨਾਲ ਹੋਵੇਗਾ। ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਉਮੀਦਵਾਰ ਕਮਲ ਬਾਗੜੀ ਦਾ ਚੋਣ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਹੰਮਦ ਇਕਬਾਲ ਨਾਲ ਹੋਵੇਗਾ। ਦੱਸਣਯੋਗ ਹੈ ਕਿ ਦਿੱਲੀ ਵਿਚ ਮੇਅਰ ਅਹੁਦੇ ਨੂੰ ਲੈ ਕੇ ਆਉਂਦੀ 6 ਜਨਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਦਿਨ ਸਦਨ ਦੀ ਸਥਾਈ ਕਮੇਟੀ ਦੇ 6 ਮੈਂਬਰਾਂ ਦੀ ਚੋਣ ਵੀ ਹੋਵੇਗੀ। ਪਿਛਲੇ ਦਿਨੀਂ ਦਿੱਲੀ ਨਗਰ ਨਿਗਮ ਦੀਆਂ 250 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੇ 134 ਸੀਟਾਂ ਜਿੱਤ ਕੇ ਬਹੁਮਤ ਦੇ ਅੰਕੜੇ ਨੂੰ ਪਾਰ ਕੀਤਾ ਸੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …