Breaking News
Home / ਪੰਜਾਬ / ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ’ਚ ਹਲਚਲ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ’ਚ ਹਲਚਲ

26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਰਿਹਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਗਣਤੰਤਰ ਦਿਵਸ ਵਾਲੇ ਦਿਨ 26 ਜਨਵਰੀ ਨੂੰ ਹੋ ਸਕਦੀ ਹੈ। ਸੋ ਨਵਜੋਤ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਤੋਂ ਪਹਿਲਾਂ ਹੀ ਉਹ ਚਰਚਾ ਦਾ ਵਿਸ਼ਾ ਬਣ ਗਏ ਹਨ। ਜੇਲ੍ਹ ’ਚੋ ਬਾਹਰ ਆਉਣ ਉਪਰੰਤ ਨਵਜੋਤ ਸਿੱਧੂ ਸਿਆਸੀ ਗਤੀਵਿਧੀਆਂ ਕਰਨਗੇ ਜਾਂ ਨਹੀਂ, ਇਹ ਅਜੇ ਭੇਤ ਬਣਿਆ ਹੋਇਆ ਹੈ, ਪਰ ਪੰਜਾਬ ਕਾਂਗਰਸ ਨਵਜੋਤ ਸਿੱਧੂ ਦੀ ਰਿਹਾਈ ਅਤੇ ਗਤੀਵਿਧੀਆਂ ਨੂੰ ਲੈ ਕੇ ਚੌਕਸ ਹੋ ਗਈ ਹੈ। ਵਰਨਣਯੋਗ ਹੈ ਕਿ ਜੇਲ੍ਹ ਵਿਚ ਚੰਗੇ ਵਿਵਹਾਰ ਨੂੰ ਲੈ ਕੇ ਨਵਜੋਤ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੰਕੇਤ ਦਿੱਤਾ ਹੈ ਕਿ ਪਾਰਟੀ ਹਾਈਕਮਾਨ ਅਨੁਸ਼ਾਸ਼ਨਹੀਣਤਾ ਨੂੰ ਬਰਦਾਸ਼ਤ ਨਹੀਂ ਕਰੇਗੀ। ਚੌਧਰੀ ਦਾ ਕਹਿਣਾ ਹੈ ਕਿ ਪਾਰਟੀ ਪਹਿਲਾਂ ਹੀ ਭਾਰੀ ਨੁਕਸਾਨ ਝੱਲ ਚੁੱਕੀ ਹੈ ਪਰ ਹੁਣ ਅਨੁਸ਼ਾਸਨਹੀਣਤਾ ਦੀ ਇਜਾਜ਼ਤ ਨਹੀਂ ਹੋਵੇਗੀ ਭਾਵੇਂ ਕਿਸੇ ਵੀ ਕੱਦ ਦਾ ਨੇਤਾ ਕਿਉਂ ਨਾ ਹੋਵੇ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …