ਪੰਜਾਬ ਦੇ ਬਠਿੰਡਾ ’ਚ ਵੀ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਕੜਾਕੇ ਦੀ ਠੰਡ ਜਾਰੀ ਹੈ। ਪੱਛਮੀ ਨਿਊਯਾਰਕ ’ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ ਬਣਾ ਦਿੱਤੇ ਹਨ। ਰਾਸ਼ਟਰੀ ਮੌਸਮ ਸੇਵਾ ਮੁਤਾਬਕ ਪੱਛਮੀ ਨਿਊਯਾਰਕ ਦੇ ਕੁਝ ਇਲਾਕਿਆਂ ’ਚ 9 ਇੰਚ ਤੱਕ ਬਰਫ ਪੈ ਸਕਦੀ ਹੈ। ਸਭ ਤੋਂ ਵੱਧ ਮਾੜੇ ਹਾਲਾਤ ਵੈਸਟਰਨ ਨਿਊਯਾਰਕ ਵਿਚ ਹਨ ਜਿਥੇ ਅੰਤਾਂ ਦੀ ਠੰਡ ਪੈ ਰਹੀ ਹੈ, ਬਰਫੀਲੀਆਂ ਹਵਾਵਾਂ ਚਲ ਰਹੀਆਂ ਹਨ ਅਤੇ ਬਰਫ ਡਿੱਗ ਰਹੀ ਹੈ ਤੇ ਵਾਰਮਰ ਲੇਕ ਦਾ ਪਾਣੀ ਵੀ ਜੰਮ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿਚ ਬਰਫੀਲੇ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 50 ਤੋਂ ਟੱਪ ਗਈ ਹੈ। ਉਧਰ ਦੂਜੇ ਪਾਸੇ ਉਤਰੀ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਨੇ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਧੁੰਦ ਕਾਰਨ ਕੜਾਕੇ ਦੀ ਠੰਡ ਜਾਰੀ ਹੈ। ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬਠਿੰਡਾ ’ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮਿ੍ਰਤਸਰ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 4.4 ਅਤੇ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …