Breaking News
Home / ਭਾਰਤ / ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਦਾ ਸੁਰੱਖਿਆ ਘੇਰਾ ਟੁੱਟਣ ਦਾ ਦਾਅਵਾ

‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਦਾ ਸੁਰੱਖਿਆ ਘੇਰਾ ਟੁੱਟਣ ਦਾ ਦਾਅਵਾ

ਕਾਂਗਰਸ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਨੇ ਅੱਜ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਹਨ ਤੇ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ ਹੈ, ਜਦ ਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਹੁਣ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪ੍ਰਬੰਧ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ ‘ਭਾਰਤ ਯਾਤਰੀਆਂ’ ਨੂੰ ਰਾਹੁਲ ਗਾਂਧੀ ਦੇ ਦੁਆਲੇ ਘੇਰਾਬੰਦੀ ਕਰਨੀ ਪਈ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਧਿਆਨ ਰਹੇ ਕਿ ਹੁਣ ਕੁੁਝ ਦਿਨ ਲਈ ‘ਭਾਰਤ ਜੋੜੋ ਯਾਤਰਾ’ ਨੂੰ ਰੋਕਿਆ ਗਿਆ ਹੈ ਅਤੇ ਇਸ ਤੋਂ ਬਾਅਦ ਕਾਂਗਰਸ ਦੀ ਇਹ ਯਾਤਰਾ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਪਹੁੰਚੇਗੀ ਅਤੇ ਫਿਰ ਜੰਮੂ ਕਸ਼ਮੀਰ ਜਾਵੇਗੀ।

 

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …