ਜਨਵਰੀ ਦੇ ਪਹਿਲੇ ਹਫਤੇ ਰਾਹੁਲ ਗਾਂਧੀ ਯਾਤਰਾ ਲੈ ਕੇ ਪਹੁੰਚਣਗੇ ਪੰਜਾਬ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਲਈ ਤਿਆਰੀ ਕਰ ਲਈ ਹੈ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਵੀ ਦਿੱਤਾ ਜਾ ਚੁੱਕਾ ਹੈ। ਇਹ ਯਾਤਰਾ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਪੰਜਾਬ ਪਹੁੰਚੇਗੀ। ਹਾਲਾਂਕਿ ਪੰਜਾਬ ਕਾਂਗਰਸ ਵਲੋਂ ਇਸ ਸਬੰਧੀ ਸਮੇਂ ਬਾਰੇ ਕੋਈ ਐਲਾਨ ਬਾਅਦ ਵਿਚ ਹੀ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਅਗਵਾਈ ਵਿਚ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ। ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ, ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਕੇਪੀ ਸਿੰਘ ਸਣੇ ਕਈ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਰਹੇ। ਇਸ ਮੌਕੇ ਕੇਸੀ ਵੇਣੂਗੋਪਾਲ ਨੇ ਭਾਰਤ ਜੋੜੋ ਯਾਤਰਾ ਬਾਰੇ ਦੱਸਿਆ ਅਤੇ ਰਾਜਾ ਵੜਿੰਗ ਨੇ ਵੀ ਪੰਜਾਬ ਵਿਚ ਯਾਤਰਾ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਕਾਂਗਰਸ ਦੇ ਆਗੂਆਂ ਨੇ ਕੇਸੀ ਵੇਣੂਗੋਪਾਲ ਨੂੰ ਭਰੋਸਾ ਦੁਆਇਆ ਪੰਜਾਬ ਵਿਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ’ਚ ਵੱਡੀ ਗਿਣਤੀ ਵਿਚ ਵਿਅਕਤੀ ਸ਼ਾਮਲ ਹੋਣਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …