Breaking News
Home / ਭਾਰਤ / ਬਿਮਾਰ ਮਾਤਾ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਬਿਮਾਰ ਮਾਤਾ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਰਾਹੁਲ ਗਾਂਧੀ ਬੋਲੇ : ਮੁਸ਼ਕਿਲ ਸਮੇਂ ’ਚ ਅਸੀਂ ਪ੍ਰਧਾਨ ਮੰਤਰੀ ਦੇ ਨਾਲ ਹਾਂ
ਅਹਿਮਦਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ, ਜਿਸਦੇ ਚਲਦਿਆਂ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਸਪਤਾਲ ਪਹੁੰਚੇ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭਪਿੰਦਰ ਪਟੇਲ ਅਤੇ ਰਾਜ ਦੇ ਕੁੱਝ ਹੋਰ ਮੰਤਰੀ ਵੀ ਉਨ੍ਹਾਂ ਦੇ ਨਾਲ ਸਨ। ਯੂਐਨ ਮਹਿਤਾ ਹਸਪਤਾਲ ਦੇ ਡਾਕਟਰਾਂ ਦੀ ਇਕ ਟੀਮ ਵੱਲੋਂ ਲਗਾਤਾਰ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਹਸਪਤਾਲ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਵਿਚ ਹੁਣ ਹੀਰਾਬੇਨ ਦੀ ਹਾਲਤ ਸਥਿਰ ਦੱਸੀ ਗਈ। ਧਿਆਨ ਰਹੇ ਕਿ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਨੇ ਲੰਘੇ ਜੂਨ ਮਹੀਨੇ ’ਚ ਆਪਣਾ 100ਵਾਂ ਜਨਮ ਦਿਨ ਮਨਾਇਆ ਸੀ ਅਤੇ ਉਸ ਸਮੇਂ ਵੀ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ। ਉਧਰ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਇਸ ਮੁਸ਼ਕਿਲ ਸਮੇਂ ’ਚ ਪ੍ਰਧਾਨ ਮੰਤਰੀ ਦੇ ਨਾਲ ਹਾਂ ਅਤੇ ਉਨ੍ਹਾਂ ਦੇ ਮਾਤਾ ਦੇ ਛੇਤੀ ਹੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …