Breaking News
Home / ਭਾਰਤ / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਕਿਹਾ : ਗੁਰੂ ਸਾਹਿਬ ਦਾ ਬੇਮਿਸਾਲ ਸਾਹਸ ਹਮੇਸ਼ਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਵੀਰਵਾਰ ਨੂੰ ਸਵੇਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪਹੁੰਚੀਆਂ ਅਤੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਵੀਟ ਕਰਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੇਮਿਸਾਲ ਸਾਹਸ ਹਮੇਸ਼ਾਂ ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿੱਤਿਆਨਾਥ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

 

Check Also

ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ

ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …