Breaking News
Home / ਭਾਰਤ / ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਤੋੜੇ ਸੁਰੱਖਿਆ ਨਿਯਮ

ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਤੋੜੇ ਸੁਰੱਖਿਆ ਨਿਯਮ

ਸੀਆਰਪੀਐਫ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਨੇ ਦਿੱਲੀ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਿਕਾਇਤ ਕੀਤੀ ਸੀ। ਇਸ ’ਤੇ ਸੀ.ਆਰ.ਪੀ.ਐਫ. ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਸੌਂਪਿਆ ਹੈ। ਸੀਆਰਪੀਐਫ ਨੇ ਕਿਹਾ ਕਿ ਰਾਹੁਲ ਨੇ 2020 ਤੋਂ ਲੈ ਕੇ ਹੁਣ ਤੱਕ 113 ਵਾਰ ਸੁਰੱਖਿਆ ਦੇ ਨਿਯਮ ਤੋੜੇ ਹਨ। ਕਈ ਵਾਰ ਤਾਂ ਉਨ੍ਹਾਂ ਨੇ ਭਾਰਤ ਜੋੜੋ ਯਾਤਰਾ ਦੇ ਦੌਰਾਨ ਸੁਰੱਖਿਆ ਦੇ ਤੈਅ ਨਿਰਦੇਸ਼ਾਂ ਦਾ ਉਲੰਘਣ ਕੀਤਾ ਹੈ। ਇਸ ਬਾਰੇ ਵਿਚ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਜਾਣੂ ਵੀ ਕਰਵਾਇਆ ਜਾਂਦਾ ਰਿਹਾ ਹੈ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਕੇਂਦਰ ਸਰਕਾਰ ਕੋਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਇਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਸੀ ਕਿ ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਈ ਵਾਰ ਅਣਗਹਿਲੀ ਹੋਈ ਹੈ। ਦਿੱਲੀ ਪੁਲਿਸ ਭੀੜ ਨੂੰ ਕਾਬੂ ਕਰਨ ਅਤੇ ਸੁਰੱਖਿਆ ਘੇਰੇ ਨੂੰ ਮੇਨਟੇਨ ਕਰਨ ਵਿਚ ਅਸਫਲ ਰਹੀ ਹੈ। ਧਿਆਨ ਰਹੇ ਕਿ ਹੁਣ ਕੁੁਝ ਦਿਨ ਲਈ ‘ਭਾਰਤ ਜੋੜੋ ਯਾਤਰਾ’ ਨੂੰ ਰੋਕਿਆ ਗਿਆ ਹੈ ਅਤੇ ਇਸ ਤੋਂ ਬਾਅਦ ਕਾਂਗਰਸ ਦੀ ਇਹ ਯਾਤਰਾ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਪਹੁੰਚੇਗੀ ਅਤੇ ਫਿਰ ਜੰਮੂ ਕਸ਼ਮੀਰ ਜਾਵੇਗੀ ਅਤੇ 26 ਜਨਵਰੀ ਨੂੰ ਜੰਮੂ ਕਸ਼ਮੀਰ ਵਿਚ ਹੀ ਕਾਂਗਰਸ ਦੀ ਇਸ ਯਾਤਰਾ ਦੀ ਸਮਾਪਤੀ ਹੋਣੀ ਹੈ।

Check Also

1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ

ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …