ਅਕਾਲੀ-ਭਾਜਪਾ ਦੇ ਰਿਸ਼ਤਿਆਂ ‘ਚ ਗਿਰਾਵਟ ਪੰਜਾਬ ਲਈ ਮਹਿੰਗੀ ਸਾਬਤ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਕਾਂਗਰਸ ਦੇ ਆਗੂਆਂ ਕੇਵਲ ਸਿੰਘ ਢਿੱਲੋਂ, ਓ.ਪੀ. ਸੋਨੀ ਤੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਵਿੱਤੀ ਮੰਦਹਾਲੀ ਦੇ ਕੰਢੇ ਪਹੁੰਚਾ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਬਾਦਲ ਸਰਕਾਰ ਦਾ ਸਮਰਥਨ ਪ੍ਰਾਪਤ ਮੋਦੀ ਸਰਕਾਰ ਪੰਜਾਬ ਤੇ ਉਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀ ਹੈ। ਇਸ ਦੌਰਾਨ ਮੋਦੀ ਸਰਕਾਰ ਦੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਦਾ ਇਸੇ ਤੋਂ ਖੁਲਾਸਾ ਹੁੰਦਾ ਹੈ। ਪਿਛਲੇ ਦਿਨੀਂ ਲੁਧਿਆਣਾ ਫੇਰੀ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕਿਸਾਨੀ ਤੇ ਉਦਯੋਗਿਕ ਸੈਕਟਰ ਵਿਚ ਸੁਧਾਰ ਲਈ ਮਦਦ ਕਰਨ ਦੀ ਅਪੀਲ ਉਪਰ ਧਿਆਨ ਹੀ ਨਹੀਂ ਦਿੱਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਰਿਸ਼ਤਿਆਂ ਦੀ ਗਿਰਾਵਟ ਸੂਬੇ ਲਈ ਮਹਿੰਗੀ ਸਾਬਤ ਹੋ ਰਹੀ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।