Breaking News
Home / ਪੰਜਾਬ / ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਚਾਈ ਘੁਟਾਲਾ ਮਾਮਲੇ ’ਚ ਭਲਕੇ 30 ਦਸੰਬਰ ਨੂੰ ਹੋਵੇਗੀ ਪੁੱਛਗਿੱਛ

ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਚਾਈ ਘੁਟਾਲਾ ਮਾਮਲੇ ’ਚ ਭਲਕੇ 30 ਦਸੰਬਰ ਨੂੰ ਹੋਵੇਗੀ ਪੁੱਛਗਿੱਛ

ਅਕਾਲੀ-ਭਾਜਪਾ ਸਰਕਾਰ ਸਮੇਂ ਮੰਤਰੀ ਰਹਿ ਚੁੱਕੇ ਹਨ ਜਨਮੇਜਾ ਸਿੰਘ ਸੇਖੋਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਮੰਤਰੀ ਰਹੇ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਚਾਈ ਘੁਟਾਲਾ ਮਾਮਲੇ ’ਚ ਭਲਕੇ 30 ਦਸੰਬਰ ਨੂੰ ਪੁੱਛਗਿੱਛ ਹੋਵੇਗੀ। ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘਪਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਕਰਨ ਲਈ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਤਲਬ ਕੀਤਾ ਹੈ। ਜਦੋਂ ਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਜਲਦੀ ਹੀ ਸੱਦੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਵਿਜੀਲੈਂਸ ਦੇ ਜਾਂਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ ਅਤੇ ਸਾਬਕਾ ਮੰਤਰੀ ਵੱਲੋਂ ਸੰਮਨ ਹਾਸਲ ਕਰ ਲਏ ਗਏ ਹਨ। ਇਸੇ ਦੌਰਾਨ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਈ-ਮੇਲ ਰਾਹੀਂ ਭੇਜੇ ਜਵਾਬ ਵਿੱਚ ਕਿਹਾ ਹੈ ਕਿ ਉਹ ਭਾਰਤ ਪਰਤ ਆਏ ਹਨ ਤੇ ਵਿਜੀਲੈਂਸ ਵੱਲੋਂ ਸੱਦੇ ਜਾਣ ’ਤੇ ਹਾਜ਼ਰ ਹੋਣਗੇ। ਦੱਸਣਯੋਗ ਹੈ ਕਿ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ। ਇਸਦੇ ਚੱਲਦਿਆਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਸਮੇਂ ਹੋਏ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …