Breaking News
Home / ਪੰਜਾਬ / ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਜੀਰਾ ਫੈਕਟਰੀ ਦੇ ਧਰਨਾਕਾਰੀਆਂ ਨਾਲ ਵੀ ਗੱਲ ਕਰੇ ਪੰਜਾਬ ਸਰਕਾਰ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਥੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ। ਪੰਜਾਬ ਵਿਚ ਚਿੱਟੇ ਦਿਨ ਲੁੱਟਾਂ-ਖੋਹਾਂ ਅਤੇ ਕਤਲਾਂ ਨੂੰ ਸ਼ਰ੍ਹੇਆਮ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਜ਼ੀਰਾ ਸ਼ਰਾਬ ਫੈਕਟਰੀ ਅੱਗੇ ਚੱਲੇ ਪ੍ਰਦਰਸ਼ਨ ਸਬੰਧੀ ਬੋਲਦਿਆਂ ਮੁਹੰਮਦ ਸਦੀਕ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਧਰਨਾਕਾਰੀਆਂ ਨਾਲ ਗੱਲ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਪੱਤਰਕਾਰਾਂ ਦੇ ਹੋਰਨਾਂ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬੋਲ ਹੀ ਸਕਦੇ ਹਾਂ ਪ੍ਰੰਤੂ ਕਰ ਕੁੱਝ ਨਹੀਂ ਸਕਦੇ ਕਿਉਂਕਿ ਨਾ ਕੇਂਦਰ ਵਿਚ ਸਾਡੀ ਪਾਰਟੀ ਦੀ ਸਰਕਾਰ ਹੈ ਅਤੇ ਨਾ ਹੀ ਸੂਬੇ ਵਿਚ। ਅਸੀਂ ਸੰਸਦ ਵਿਚ ਪੰਜਾਬ ਦੇ ਮਸਲੇ ਜ਼ਰੂਰ ਚੁੱਕਦੇ ਹਾਂ ਪੰ੍ਰਤੂ ਉਨ੍ਹਾਂ ਨੂੰ ਹੱਲ ਕਰਨਾ ਦਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।

Check Also

ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ …