ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਉਂਦੀ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਫਰੀ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਪਲਾਜ਼ੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਫਰੀ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ’ਤੇ ਸਹਿਮਤੀ ਪ੍ਰਗਟਾਉਂਦੇ ਹੋਏ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਦੇ 18 ਟੋਲ ਪਲਾਜ਼ੇ 15 ਜਨਵਰੀ ਤੱਕ ਫਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਹੋ ਗਈ ਹੈ, ਜਿਸ ਦਾ ਵੱਡਾ ਉਦਾਹਰਨ ਉਨ੍ਹਾਂ ਜ਼ੀਰਾ ਫੈਕਟਰੀ ਨੂੰ ਲੈ ਕੇ ਦਿੱਤਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜਿਨ੍ਹਾਂ ਮੰਗਾਂ ਲਈ ਲੜ ਰਹੀ ਹੈ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਫਰੀ ਕਰਨ ਦਾ ਫੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 5 ਜਨਵਰੀ ਨੂੰ ਸਾਰੇ ਟੋਲ ਪਲਾਜ਼ਿਆਂ ’ਤੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚ ਵੱਡੀ ਪੱਧਰ ’ਤੇ ਸ਼ਾਮਲ ਹੋਣ ਦੀ ਕਿਸਾਨਾਂ ਨੂੰ ਅਪੀਲ ਵੀ ਕੀਤੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …