16.2 C
Toronto
Sunday, October 5, 2025
spot_img
Homeਭਾਰਤਸਮੁੱਚੇ ਭਾਰਤ 'ਚ ਕਰੋਨਾ ਨਾਲ ਨਿਪਟਣ ਲਈ ਕੀਤਾ ਗਿਆ ਮੌਕਡ੍ਰਿਲ

ਸਮੁੱਚੇ ਭਾਰਤ ‘ਚ ਕਰੋਨਾ ਨਾਲ ਨਿਪਟਣ ਲਈ ਕੀਤਾ ਗਿਆ ਮੌਕਡ੍ਰਿਲ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲਿਆ ਜਾਇਜ਼ਾ
ਨਵੀਂ ਦਿੱਲੀ : ਭਾਰਤ ‘ਚ ਕਰੋਨਾ ਵਾਇਰਸ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸਮੁੱਚੇ ਭਾਰਤ ਵਿਚ ਸਿਹਤ ਵਿਭਾਗ ਵੱਲੋਂ ਸਾਰੇ ਹੈਲਥ ਸੈਂਟਰਾਂ ‘ਤੇ ਮੌਕਡ੍ਰਿਲ ਕੀਤਾ ਗਿਆ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਪਹੁੰਚ ਕੇ ਮੌਕਡ੍ਰਿਲ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਰੋਨਾ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਚਰਚਾ ਵੀ ਕੀਤੀ। ਸਿਹਤ ਮੰਤਰੀ ਮਾਂਡਵੀਆ ਨੇ ਆਕਸੀਜਨ ਸਪਲਾਈ ਅਤੇ ਵੈਂਟੀਲੇਟਰਾਂ ਨੂੰ ਲੈ ਕੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਕਰੋਨਾ ਤੋਂ ਬਚਣ ਲਈ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਸਰਕਾਰ ਵੱਲੋਂ ਉਚਿਤ ਕਦਮ ਚੁੱਕੇ ਜਾ ਰਹੇ ਹਨ।
ਦੇਸ਼ ਭਰ ਦੇ ਹਸਪਤਾਲਾਂ ‘ਚ ਅੱਜ ਕਰੋਨਾ ਨੂੰ ਲੈ ਕੇ ਮੌਕਡ੍ਰਿਲ ਦਾ ਆਯੋਜਨ ਕੀਤਾ ਤਾਂ ਜੋ ਅਸੀਂ ਆਪਣੇ ਸਿਹਤ ਪ੍ਰਬੰਧਾਂ ਨੂੰ ਹੋਰ ਬੇਹਤਰ ਬਣਾ ਸਕੀਏ। ਉਧਰ ਦਿੱਲੀ ਸਰਕਾਰ ਨੇ ਵੀ ਕਰੋਨਾ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ।

RELATED ARTICLES
POPULAR POSTS