ਹਰਿਆਣਾ ਦੇ ਪਿੰਡ ਅੰਤਹੇੜੀ ਵਿਚ ਹੋਇਆ ਸਸਕਾਰ
ਕੁਰੂਕਸ਼ੇਤਰ/ਬਿਊਰੋ ਨਿਊਜ਼
ਐਲ ਓ ਸੀ ਉੱਤੇ ਸ਼ਹੀਦ ਹੋਏ ਹਰਿਆਣਾ ਦੇ ਨੌਜਵਾਨ ਮਨਦੀਪ ਸਿੰਘ ਦਾ ਉਸ ਦੇ ਜੱਦੀ ਪਿੰਡ ਅੰਤਹੇੜੀ ਵਿਖੇ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੈਨਾ ਦੇ ਅਫ਼ਸਰਾਂ, ਆਮ ਲੋਕਾਂ ਦੇ ਨਾਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਨਦੀਪ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।
ਮਨਦੀਪ ਸਿੰਘ ਮਾਛਿਲ ਇਲਾਕੇ ਵਿੱਚ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਸ਼ਹੀਦ ਹੋ ਗਿਆ ਸੀ। ਇੰਨਾ ਹੀ ਨਹੀਂ ਦਹਿਸ਼ਤਗਰਦਾਂ ਨੇ ਮਨਦੀਪ ਦੀ ਦੇਹ ਨਾਲ ਵੀ ਬੁਰਾ ਵਿਵਹਾਰ ਕੀਤਾ ਸੀ। ਇਸ ਗੱਲ ਨੂੰ ਲੈ ਕੇ ਸੈਨਾ ਅਤੇ ਆਮ ਲੋਕਾਂ ਵਿੱਚ ਕਾਫ਼ੀ ਗ਼ੁੱਸਾ ਹੈ। ਮੁੱਖ ਮੰਤਰੀ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਪੰਜਾਹ ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ। ਮਨਦੀਪ ਸਿੰਘ ਨੇ ਦੀਵਾਲੀ ਦੇ ਮੌਕੇ ਉੱਤੇ ਆਪਣੇ ਘਰ ਛੁੱਟੀ ਉੱਤੇ ਆਉਣਾ ਸੀ ਪਰ ਸਰਹੱਦ ਉੱਤੇ ਚੱਲ ਰਹੇ ਤਣਾਅ ਦੇ ਕਾਰਨ ਉਸ ਦੀ ਛੁੱਟੀ ਰੱਦ ਹੋ ਗਈ ਸੀ। ਦੋ ਸਾਲ ਪਹਿਲਾਂ ਹੀ ਮਨਦੀਪ ਸਿੰਘ ਦਾ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਹਰਿਆਣਾ ਪੁਲਿਸ ਵਿੱਚ ਹੈੱਡ ਕਾਂਸਟੇਬਲ ਹੈ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …