ਵੈਨਕੂਵਰ : ਕਲੋਨਾ ਤੋਂ ਵੈਨਕੂਵਰ ਜਾ ਰਹੀ ਬੱਸ ਖੱਡ ਵਿੱਚ ਡਿੱਗਣ ਕਾਰਨ ਇੱਕ ਪੰਜਾਬੀ ਨੌਜਵਾਨ ਕਰਨਜੋਤ ਸਿੰਘ ਸੋਢੀ (40) ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸੇ ਵਿੱਚ 49 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੈਰਿਟ ਸ਼ਹਿਰ ਨੇੜੇ ਬੱਸ ਉੱਚੀ ਥਾਂ ਤੋਂ ਹੇਠਾਂ ਉਤਰਦਿਆਂ ਬਰਫਬਾਰੀ ਕਾਰਨ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖੱਡ ਵਿੱਚ ਜਾ ਡਿੱਗੀ। ਇਸ ਦੌਰਾਨ ਜ਼ਖ਼ਮੀ ਹੋਈਆਂ ਸਵਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਚਾਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਤਿੰਨ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਕਰਨਜੋਤ ਸਿੰਘ ਪਿੰਡ ਬੁਤਾਲਾ (ਅੰਮ੍ਰਿਤਸਰ) ਦਾ ਰਹਿਣ ਵਾਲਾ ਸੀ ਅਤੇ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ‘ਤੇ ਕੈਨੇਡਾ ਆਇਆ ਸੀ। ਉਹ ਇੱਥੇ ਓਲੀਵਰ ਵਿੱਚ ਰਹਿੰਦਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਤੇ ਦੋ ਬੱਚੇ ਹਨ, ਜੋ ਪੰਜਾਬ ਰਹਿੰਦੇ ਹਨ।
ਵੈਨਕੂਵਰ ਵਿਖੇ ਬੱਸ ਖੱਡ ‘ਚ ਡਿੱਗਣ ਕਾਰਨ ਪੰਜਾਬੀ ਨੌਜਵਾਨ ਸਮੇਤ ਚਾਰ ਵਿਅਕਤੀਆਂ ਦੀ ਮੌਤ
RELATED ARTICLES

