0.5 C
Toronto
Wednesday, January 7, 2026
spot_img
Homeਪੰਜਾਬਪਾਣੀ ਦੀ ਲੜਾਈ ਲਈ ਹਰ ਪੰਜਾਬੀ ਅੱਗੇ ਆਵੇ

ਪਾਣੀ ਦੀ ਲੜਾਈ ਲਈ ਹਰ ਪੰਜਾਬੀ ਅੱਗੇ ਆਵੇ

ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਨੂੂੰ ਕੀਤਾ ਸੰਬੋਧਨ
ਚੰਡੀਗੜ੍ਹ : ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਪਾਣੀ ਦੀ ਲੜਾਈ ਲਈ ਅੱਗੇ ਆਉਣਾ ਚਾਹੀਦਾ ਹੈ। ਡੈਮ ਸੇਫਟੀ ਐਕਟ ‘ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿੰਨੀ ਵੀ ਇੰਡਸਟਰੀ ਚਲ ਰਹੀ ਹੈ, ਉਨ੍ਹਾਂ ਵਿਚੋਂ 95 ਫ਼ੀਸਦੀ ਸਨਅਤੀ ਇਕਾਈਆਂ ਗੰਦੇ ਪਾਣੀ ਨੂੰ ਧਰਤੀ ਹੇਠਲੇ ਪਾਣੀ ਵਿਚ ਮਿਲਾ ਰਹੀਆਂ ਹਨ।

ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ
ਪ੍ਰੋ. ਯੋਗਰਾਜ ਨੇ ਕਿਹਾ : ਵਿਦਵਾਨਾਂ ਦੀ ਇਕ ਕਮੇਟੀ ਬਣਾ ਕੇ ਕਰਾਂਗੇ ਵਿਚਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਖੇਤੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ। ਧਿਆਨ ਰਹੇ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਅਧਿਆਪਕ ਐਸੋਸੀਏਸ਼ਨਾਂ ਇਸ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ। ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਅੰਦੋਲਨ ਨੇ ਕੇਂਦਰ ਸਰਕਾਰ ਦੇ ‘ਦਮਨਕਾਰੀ ਹੱਲੇ’ ਦਾ ਸਾਹਮਣਾ ਕੀਤਾ, ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹ ਕੇ ਇਕਜੁੱਟ ਹੋਣ ਦੀ ਤਾਕਤ ਤੇ ਨਾਗਰਿਕਾਂ ਦੇ ਲੋਕਤੰਤਰਿਕ ਹੱਕਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਉਤੇ ਨਿਰਪੱਖ ਨਜ਼ਰੀਏ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ।

 

 

RELATED ARTICLES
POPULAR POSTS