Breaking News
Home / ਪੰਜਾਬ / ਸਾਬਕਾ ਵਿਧਾਇਕ ਬੈਂਸ ਦਾ ਭਰਾ ਕਰਮਜੀਤ ਸਿੰਘ ਗ੍ਰਿਫਤਾਰ

ਸਾਬਕਾ ਵਿਧਾਇਕ ਬੈਂਸ ਦਾ ਭਰਾ ਕਰਮਜੀਤ ਸਿੰਘ ਗ੍ਰਿਫਤਾਰ

ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਰਮਜੀਤ ਬੈਂਸ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਥਾਣਾ ਸ਼ਿਮਲਾਪੁਰੀ ਦੇ ਐੱਸਐੱਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸਦੇ ਸਾਥੀ, ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਾਥੀਆਂ ਨਾਲ ਉਲਝੇ ਸਨ। ਇਸ ਦੌਰਾਨ ਉੱਥੇ ਗੋਲੀ ਵੀ ਚੱਲੀ ਸੀ। ਇਸ ਮਾਮਲੇ ਵਿੱਚ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਲੋਕ ਇਨਸਾਫ ਪਾਰਟੀ ਦਾ ਯੂਥ ਪ੍ਰਧਾਨ ਭਾਜਪਾ ਵਿੱਚ ਸ਼ਾਮਲ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨੇੜਲੇ ਅਤੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਲੋਕ ਇਨਸਾਫ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਸੰਨੀ ਕੈਂਥ ਨੇ ਸਵੇਰੇ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਤੇ ਦੁਪਹਿਰ ਵੇਲੇ ਭਾਜਪਾ ਵਿੱਚ ਸ਼ਾਮਲ ਹੋ ਗਏ। ਦਰਅਸਲ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਦੋਂ ਤੋਂ ਜੇਲ੍ਹ ‘ਚ ਹਨ ਤਾਂ ਉਸ ਤੋਂ ਬਾਅਦ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਚਲਾਉਣ ਵਾਲਾ ਕੋਈ ਮੋਹਰੀ ਆਗੂ ਨਹੀਂ ਰਿਹਾ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …