6.7 C
Toronto
Wednesday, May 6, 2026
spot_img
Homeਭਾਰਤਕੇਜਰੀਵਾਲ ਨੇ ਛੇੜਿਆ ਨਵਾਂ ਵਿਵਾਦ

ਕੇਜਰੀਵਾਲ ਨੇ ਛੇੜਿਆ ਨਵਾਂ ਵਿਵਾਦ

3ਕਿਹਾ, ਜੱਜਾਂ ਦੇ ਫੋਨ ਵੀ ਕੀਤੇ ਜਾ ਰਹੇ ਹਨ ਟੇਪ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੱਜਾਂ ਦੇ ਫੋਨ ਟੇਪ ਹੋਣ ਦੀ ਗੱਲ ਆਖ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਇਸ ਗੱਲ ਦਾ ਡਰ ਵੱਡੇ ਪੱਧਰ ਉੱਤੇ ਫੈਲਿਆ ਹੋਇਆ ਹੈ ਕਿ ਜੱਜਾਂ ਦੇ ਫ਼ੋਨ ਟੇਪ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਆਖਿਆ ਜੇਕਰ ਇਹ ਗੱਲ ਸੱਚ ਹੈ ਤਾਂ ਇਹ ਨਿਆਂ ਪਾਲਿਕਾ ਦੀ ਸੁਤੰਤਰਤਾ ਉੱਤੇ ਵੱਡਾ ਹਮਲਾ ਹੈ।
ਦਿੱਲੀ ਹਾਈਕੋਰਟ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਅਰਵਿੰਦ ਕੇਜਰੀਵਾਲ ਨੇ ਇਹ ਗੱਲ ਆਖੀ ਹੈ। ਖ਼ਾਸ ਗੱਲ ਇਹ ਵੀ ਹੈ ਕਿ ਕੇਜਰੀਵਾਲ ਨੇ ਇਹ ਸਾਰੀਆਂ ਗੱਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਆਖੀਆਂ। ਉਨ੍ਹਾਂ ਦੇ ਨਾਲ ਚੀਫ਼ ਜਸਟਿਸ ਟੀ.ਐਸ. ਠਾਕੁਰ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਵੀ ਸਨ। ਦੂਜੇ ਪਾਸੇ ਕੇਂਦਰੀ ਕਾਨੂੰਨ ਮੰਤਰੀ ਨੇ ਇਨ੍ਹਾਂ ਗੱਲਾਂ ਨੂੰ ਖ਼ਾਰਜ ਕਰਦਿਆਂ ਆਖਿਆ ਕਿ ਨਰਿੰਦਰ ਮੋਦੀ ਸਰਕਾਰ ਵਿੱਚ ਨਿਆਂਪਾਲਿਕਾ ਪੂਰੀ ਤਰ੍ਹਾਂ ਸੁਤੰਤਰ ਹੈ ਤੇ ਇਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਜੱਜਾਂ ਨਾਲ ਆਪਣੀ ਬੈਠਕ ਦੌਰਾਨ ਉਨ੍ਹਾਂ ਕੁਝ ਜੱਜਾਂ ਨੂੰ ਆਪਸ ਵਿੱਚ ਗੱਲਬਾਤ ਕਰਦਿਆਂ ਸੁਣਿਆ ਹੈ ਕਿ ਫ਼ੋਨ ਉੱਤੇ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਇਨ੍ਹਾਂ ਨੂੰ ਟੇਪ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਉਨ੍ਹਾਂ ਨੇ ਜੱਜਾਂ ਨੂੰ ਦੱਸਿਆ ਕਿ ਤੁਹਾਡੇ ਫ਼ੋਨ ਟੇਪ ਨਹੀਂ ਕੀਤੇ ਜਾ ਸਕਦੇ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਸਾਰੇ ਫ਼ੋਨ ਟੇਪ ਕੀਤੇ ਜਾ ਸਕਦੇ ਹਨ।

RELATED ARTICLES
POPULAR POSTS