7.9 C
Toronto
Wednesday, October 29, 2025
spot_img
Homeਪੰਜਾਬਰਵਾਇਤੀ ਪਾਰਟੀਆਂ ਵਾਂਗ ਪੰਜਾਬੀਆਂ 'ਤੇ ਜ਼ੁਲਮ ਕਰ ਰਹੀ ਹੈ 'ਆਪ': ਸਿਮਰਨਜੀਤ ਸਿੰਘ...

ਰਵਾਇਤੀ ਪਾਰਟੀਆਂ ਵਾਂਗ ਪੰਜਾਬੀਆਂ ‘ਤੇ ਜ਼ੁਲਮ ਕਰ ਰਹੀ ਹੈ ‘ਆਪ’: ਸਿਮਰਨਜੀਤ ਸਿੰਘ ਮਾਨ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬੀਆਂ ਅਤੇ ਸਿੱਖ ਕੌਮ ਦੇ ਮਸਲੇ ਹੱਲ ਕਰਨ ‘ਤੇ ਜ਼ੋਰ ਦਿੱਤਾ। ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਵਾਂਗ ਹੀ ਇਹ ਸਰਕਾਰਾਂ ਵੀ ਪੰਜਾਬੀਆਂ ਅਤੇ ਸਿੱਖਾਂ ‘ਤੇ ਜ਼ੁਲਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੇ ਕਿਸੇ ਵੀ ਜਬਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਇਨ੍ਹਾਂ ਅੱਗੇ ਈਨ ਮੰਨੀ ਜਾਵੇਗੀ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਲੀ ਹਾਲਤ ਨੂੰ ਬਿਹਤਰ ਬਣਾਉਣ ਲਈ ਮੱਧ ਪ੍ਰਦੇਸ਼ ਤੇ ਰਾਜਸਥਾਨ ਵਾਂਗ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

 

RELATED ARTICLES
POPULAR POSTS