ਕਿਹਾ : ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਹੋਵੇਗੀ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ ਨੂੰ ਪੂਰੀ ਖੁੱਲ੍ਹ ਹੋਵੇਗੀ, ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ‘ਤੇ ਪੂਰੀ ਸਖ਼ਤੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫ਼ੇਜ਼-2 ਤੇ ਕੇਐੱਸਬੀ ਵਰਲਡ ਸਕੂਲ ਬੁਰੜ ਜ਼ਿਲ੍ਹਾ ਪਟਿਆਲਾ ਨੂੰ 2022-23 ਲਈ ਵੱਧ ਫੀਸ ਵਸੂਲਣ ਦੇ ਦੋਸ਼ ਹੇਠ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਕੀਤਾ ਗਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …