ਚੰਡੀਗੜ੍ਹ ਦੇ ਸੈਕਟਰ 9 ‘ਚ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਹ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਮਗਰੋਂ ਸੂਬੇ ਭਰ ਵੱਚ ਸਿਆਸੀ ਚਰਚੇ ਸ਼ੁਰੂ ਹੋ ਗਏ ਹਨ। ਹਾਲਾਂਕਿ ਇਨ੍ਹਾਂ ਦੋਵਾਂ ਵੱਲੋਂ ਕਿਹਾ ਜਾ ਰਿਹਾ ਹੈ, ਇਸ ਮੁਲਾਕਾਤ ਦਾ ਸਿਆਸੀ ਅਰਥ ਨਾ ਕੱਢਿਆ ਜਾਵੇ। ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ ਹੈ। ਜਿਥੇਂ ਦੋਵਾਂ ਵਿਚਕਾਰ ਇਕ ਘੰਟਾ ਗੱਲਬਾਤ ਚਲਦੀ ਰਹੀ ਹੈ। ਹਾਲਾਂਕਿ ਗੱਲਬਾਤ ਦੇ ਅਸਲ ਕਾਰਨ ਸਪਸ਼ਟ ਨਹੀਂ ਹੋ ਸਕੇ ਹਨ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਮਿਲਣੀ ਸੀ। ਇਸ ਨੂੰ ਸਿਆਸਤ ਨਾਲ ਜੋੜ ਕੇ ਨਾ ਦੇਖਿਆ ਜਾਵੇ।
ਉਨ੍ਹਾਂ ਕਿਹਾ ਕਿ ਹਰ ਗੱਲ ਨੂੰ ਸਿਆਸਤ ਨਾਲ ਨਹੀਂ ਜੋੜ ਕੇ ਦੇਖਿਆ ਜਾਣਾ ਚਾਹੀਦਾ। ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਬਾਰੇ ਸਿਆਸਤ ਵਿੱਚ ਚਰਚੇ ਚੱਲ ਰਹੇ ਹਨ। ਹਰ ਕਿਸੇ ਵੱਲੋਂ ਇਸ ਮੁਲਾਕਾਤ ਨੂੰ ਆਪੋ-ਆਪਣੇ ਢੰਗ ਨਾਲ ਦੇਖਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਰਾਣਾ ਗੁਰਜੀਤ ਨੇ ਕੈਪਟਨ ਬਾਰੇ ਇਕ ਸ਼ਬਦ ਨਹੀਂ ਬੋਲਿਆ।