ਵੱਡੀ ਗਿਣਤੀ ‘ਚ ਸੰਗਤ ਨੇ ਸ਼ਹਾਦਤ ਨੂੰ ਕੀਤਾ ਸਿਜਦਾ
ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ‘ਚ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੀ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੇ ਆਖ਼ਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਧਾਰਮਿਕ ਰਵਾਇਤ ਅਨੁਸਾਰ ਸ਼ਹੀਦੀ ਸਭਾ ਦੀ ਸੰਪੂਰਨਤਾ ਹੋ ਗਈ। ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਸ਼ੋਭਿਤ ਸਨ। ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ‘ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉੱਥੇ ਹੀ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਵੀ ਨਗਰ ਕੀਰਤਨ ‘ਚ ਆਪਣੀ ਹਾਜ਼ਰੀ ਲਗਵਾਈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …