Breaking News
Home / ਪੰਜਾਬ / ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਣਾਈਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਣਾਈਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ : ਸਰਕਾਰ ਨੇ 634 ਕਿਸਾਨਾਂ ਦੇ ਵਾਰਸਾਂ ਨੂੰ ਜਾਰੀ ਕੀਤੀ 31 ਕਰੋੜ ਤੋਂ ਵੱਧ ਦੀ ਰਾਸ਼ੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂੁਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ‘ਆਪ’ ਸਰਕਾਰ ਨੇ ਹੁਣ ਤਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੇ 326 ਵਾਰਸਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ, ਜਦਕਿ 210 ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਟਰਾਂਸਫਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸ ਨੂੰ ਚੰਗਾ ਹੁੰਗਾਰਾ ਵੀ ਮਿਲਿਆ। ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ।

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …