Breaking News
Home / ਭਾਰਤ / ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

2ਪਾਕਿਸਤਾਨੀ ਗੋਲੀ ਨਾਲ ਇੱਕ ਹੋਰ ਜਵਾਨ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੇ ਪੁਣਛ ਤੇ ਰਾਜੌਰੀ ਵਿੱਚ ਅੰਨ੍ਹੇਵਾਹ ਫਾਇਰਿੰਗ ਕੀਤੀ ਹੈ। ਰਾਜੌਰੀ ਵਿੱਚ ਫਾਇਰਿੰਗ ਦੌਰਾਨ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦੇ ਨਾਲ ਹੀ ਮੇਂਡਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਰਾਜੌਰੀ ਵਿੱਚ ਪਾਕਿਸਤਾਨ ਲਗਾਤਾਰ ਫਾਇਰਿੰਗ ਕਰ ਰਿਹਾ ਹੈ। ਸਵੇਰੇ ਨੌਂ ਵਜੇ ਤੋਂ ਪਾਕਿ ਰੇਂਜਰਾਂ ਨੇ ਭਾਰਤੀ ਸੁਰੱਖਿਆ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਦਾਗਣੇ ਸ਼ੁਰੂ ਕਰ ਦਿੱਤੇ। ਮੇਂਡਰ ਸੈਕਟਰ ਵਿੱਚ ਪਾਕਿਸਤਾਨ ਦੀ ਫਾਇਰਿੰਗ ਨਾਲ 55 ਸਾਲ ਦੀ ਰਸ਼ੀਦਾ ਬੇਗਮ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਬੇਟੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।
ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ ਸਰਹੱਦ ‘ਤੇ ਗੋਲੀਬੰਦੀ ਦੀ ਵਾਰ-ਵਾਰ ਉਲੰਘਣਾ ਹੋ ਰਹੀ ਹੈ। ਦੋਵਾਂ ਪਾਸਿਆਂ ਤੋਂ ਰੋਜ਼ਾਨਾ ਗੋਲੀਬਾਰੀ ਹੋ ਰਹੀ ਹੈ। ਲੰਘੇ ਦਿਨੀਂ ਭਾਰਤੀ ਫੌਜੀਆਂ ਨੇ ਵੀ ਪਾਕਿ ਦੀਆਂ ਚਾਰ ਹੋਰ ਚੌਕੀਆਂ ਤਬਾਹ ਕਰ ਦਿੱਤੀਆਂ ਸਨ। ਇਸ ਸਭ ਦੇ ਚੱਲਦਿਆਂ ਸਰਹੱਦੀ ਇਲਾਕਿਆਂ ਵਿੱਚ ਵੱਸੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …