ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਭੱਠਲ ਤੇ ਸਾਬਕਾ ਵਿਧਾਇਕ ਨੱਥੂ ਰਾਮ ਨੇ ਵੀ ਕੀਤੀ ਮੁਲਾਕਾਤ
ਪਟਿਆਲਾ/ਬਿੳੂਰੋ ਨਿੳੂਜ਼
ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਚਰਚਾ ਜ਼ੋਰ ਫੜ ਗਈ ਹੈ। ਇਸੇ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲਿਆਂ ਦੀ ਗਿਣਤੀ ਵੀ ਹੁਣ ਵਧਣ ਲੱਗੀ ਹੈ। ਮੀਡੀਆ ’ਚ ਆਈ ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ’ਚੋਂ ਕੱਢੇ ਗਏ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਵੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਸੁਰਜੀਤ ਧੀਮਾਨ ਦੇ ਨਾਲ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦਾ ਬੇਟਾ ਰਾਹੁਲ ਭੱਠਲ ਅਤੇ ਸਾਬਕਾ ਵਿਧਾਇਕ ਨੱਥੂ ਰਾਮ ਵੀ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਕਰੀਬ ਅੱਧਾ ਘੰਟਾ ਪਟਿਆਲਾ ਦੀ ਜੇਲ੍ਹ ਵਿੱਚ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਆਗੂਆਂ ਦੀ ਮੁਲਾਕਾਤ ਤੋਂ ਬਾਅਦ ਇਹ ਚਰਚਾ ਹੋਰ ਤੇਜ਼ ਹੋ ਗਈ ਹੈ ਕਿ ਜਿਹੜੇ ਕਾਂਗਰਸੀ ਆਗੂ ਪਿਛਲੇ ਸਮੇਂ ’ਚ ਪਾਰਟੀ ’ਚੋਂ ਬਾਹਰ ਹੋ ਗਏ ਸਨ, ਉਹ ਹੁਣ ਆਪਣੀ ਬੇੜੀ ਨੂੰ ਕਿਨਾਰੇ ਲਾਉਣ ਲਈ ਨਵਜੋਤ ਸਿੱਧੂ ਵੱਲ ਦੇਖ ਰਹੇ ਹਨ। ਧਿਆਨ ਰਹੇ ਕਿ ਰੋਡ ਰੇਜ ਦੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਹੁਣ ਚਰਚਾ ਹੈ ਕਿ ਜੇਲ੍ਹ ’ਚ ਨਵਜੋਤ ਸਿੱਧੂ ਦੇ ਚੰਗੇ ਵਤੀਰੇ ਕਾਰਨ ਉਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਹੋ ਸਕਦੀ ਹੈ। ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਕਈ ਹੋਰ ਆਗੂ ਵੀ ਨਵਜੋਤ ਸਿੱਧੂ ਨੂੰ ਮਿਲਣ ਲਈ ਪਹੁੰਚ ਚੁੱਕੇ ਹਨ। ਇਨ੍ਹਾਂ ਆਗੂਆਂ ਵਿਚ ਮਨੀਸ਼ ਤਿਵਾੜੀ, ਮਨਪ੍ਰੀਤ ਬਾਦਲ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਂ ਪ੍ਰਮੁੱਖ ਹਨ। ਹੁਣ ਦੇਖਣਾ ਹੋਵੇਗਾ ਕਿ ਜੇਲ੍ਹ ਵਿਚੋਂ ਰਿਹਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਵਿਚ ਕਿਸ ਤਰ੍ਹਾਂ ਦੀ ਰਾਜਨੀਤੀ ਕਰਦੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …