ਭਗਵੰਤ ਮਾਨ ਨੇ ਕਿਹਾ : ਇਸ ਦੁੱਖ ਦੀ ਘੜੀ ’ਚ ਪ੍ਰਧਾਨ ਮੰਤਰੀ ਦੇ ਹਾਂ ਨਾਲ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾ ਬੇਨ ਮੋਦੀ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 100 ਸਾਲ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਕਰਕੇ ਅਹਿਮਦਾਬਾਦ ਦੇ ਇੱਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਹੀਰਾ ਬੇਨ ਦਾ ਸਵੇਰੇ ਸਾਢੇ 9 ਵਜੇ ਸਸਕਾਰ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਮਾਤਾ ਹੀਰਾਬੇਨ ਦੀ ਗੱਲ ਕਰਦਿਆਂ ਦੱਸਿਆ ਕਿ ਉਹ ਕਹਿੰਦੇ ਸਨ ਕਿ ਕੰਮ ਹਮੇਸ਼ਾ ਬੁੱਧੀ ਨਾਲ ਕਰੋ ਅਤੇ ਜ਼ਿੰਦਗੀ ਹਮੇਸ਼ਾ ਸ਼ੁੱਧੀ ਨਾਲ ਜਿੳੂਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾ ਬੇਨ ਦੇ ਦਿਹਾਂਤ ’ਤੇ ਸਮੁੱਚੀ ਕੇਂਦਰੀ ਕੈਬਨਿਟ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਦੀ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਮੌਕੇ ਪ੍ਰਧਾਨ ਮੰਤਰੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਨ।