56 ਪ੍ਰਾਇਮਰੀ ਸਕੂਲਾਂ ਦੇ ਨਾਮ ਬਦਲਣ ਦੀ ਚਰਚਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਕੂਲਾਂ ਦੇ ਨਾਵਾਂ ਨੂੰ ਬਦਲਣ ਦੀ ਤਿਆਰੀ ਵਿੱਚ ਜੁਟ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਉਹਨਾਂ ਸਕੂਲਾਂ ਦੇ ਨਾਮ ਵਿਚ ਬਦਲਾਅ ਕਰਨ ਜਾ ਰਹੀ ਹੈ, ਜਿਹਨਾਂ ਸਕੂਲਾਂ ਦੇ ਨਾਮ ਕਿਸੇ ਜਾਤ ਜਾਂ ਬਿਰਾਦਰੀ ’ਤੇ ਰੱਖੇ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ 56 ਪ੍ਰਾਇਮਰੀ ਸਕੂਲ ਅਜਿਹੇ ਹਨ ਜਿਹਨਾਂ ਦੇ ਨਾਮ ਬਦਲ ਦਿੱਤੇ ਜਾਣਗੇ। ਧਿਆਨ ਰਹੇ ਕਿ ਨਵੰਬਰ ਮਹੀਨੇ ਹੀ ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਸੰਕੇਤ ਦਿੱਤੇ ਸਨ ਕਿ ਸੂਬੇ ਵਿੱਚ ਜਿੰਨੇ ਵੀ ਸਰਕਾਰੀ ਸਕੂਲਾਂ ਦੇ ਨਾਮ ਜਾਤਾਂ ’ਤੇ ਅਧਾਰਿਤ ਹਨ ਉਹਨਾਂ ਨੂੰ ਬਦਲ ਦਿੱਤਾ ਜਾਵੇਗਾ। ਇਸ ’ਤੇ ਸਿੱਖਿਆ ਵਿਭਾਗ ਨੂੰ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਹੁਣ ਪੜਤਾਲ ਤੋਂ ਬਾਅਦ 56 ਪ੍ਰਾਇਮਰੀ ਸਕੂਲਾਂ ਦੇ ਨਾਮ ਬਦਲੇ ਜਾਣਗੇ।