ਸਿੰਚਾਈ ਘਪਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਮੰਤਰੀ
ਮੁਹਾਲੀ/ਬਿੳੂਰੋ ਨਿੳੂਜ਼
ਪੰਜਾਬ ਦੇ ਬਹੁਚਰਚਿਤ ਸਿੰਚਾਈ ਘਪਲਾ ਮਾਮਲੇ ਵਿੱਚ ਅੱਜ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਕੋਲੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਜਦੋਂ ਮੀਡੀਆ ਨੇ ਸਾਬਕਾ ਮੰਤਰੀ ਸੇਖੋਂ ਨੂੰ ਰੋਕ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਕਾਲੀ ਆਗੂ ਨੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ। ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘਪਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਕਰਨ ਲਈ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਤਲਬ ਕੀਤਾ ਸੀ। ਦੱਸਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੁਣ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਸਬੰਧੀ ਜਾਂਚ ਕਰਨ ਵਿਚ ਜੁਟੀ ਹੋਈ ਹੈ।