-1.3 C
Toronto
Sunday, November 9, 2025
spot_img
Homeਪੰਜਾਬਨਵੇਂ ਸਾਲ ’ਤੇ ਸੁਰੱਖਿਆ ਪ੍ਰਬੰਧ ਸਖਤ

ਨਵੇਂ ਸਾਲ ’ਤੇ ਸੁਰੱਖਿਆ ਪ੍ਰਬੰਧ ਸਖਤ

ਪੁਲਿਸ ਵਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੂਰਾ ਵਿਸ਼ਵ ਨਵਾਂ ਸਾਲ ਮਨਾਉਣ ਜਾ ਰਿਹਾ ਹੈ। ਭਾਰਤ ਵਿਚ 2023 ਦੀ ਆਮਦ ਉਤੇ ਵੱਖ-ਵੱਖ ਸ਼ਹਿਰਾਂ ’ਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਹਮਲੇ ਦੇ ਖ਼ਦਸ਼ੇ ਕਾਰਨ ਪੰਜਾਬ ’ਚ ਹਾਈ ਅਲਰਟ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ ਪੁਖ਼ਤਾ ਪ੍ਰਬੰਧ ਦੇ ਨਾਲ ਐਡਵਾਇਜ਼ਰੀ ਜਾਰੀ ਕੀਤੀ, ਜਿਸ ਵਿਚ ਲੋਕਾਂ ਨੂੰ ਜਨਤਕ ਥਾਵਾਂ ਉਤੇ ਸ਼ਰਾਬ ਨਾ ਪੀਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਰਟੀਆਂ ਵਿਚ ਅਸਲਾ ਨਾ ਲੈ ਕੇ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੇ ਸਰਹੱਦੀ ਖੇਤਰਾਂ ’ਤੇ ਸਾਵਧਾਨੀ ਵਰਤੀ ਹੋਈ ਹੈ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੰਜਾਬ ਪੁਲਿਸ ਦੇ ਜਵਾਨ ਹਾਈਵੇ ਤੇ ਮੁੱਖ ਸੜਕਾਂ ਉਤੇ ਤਾਇਨਾਤ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਮੌਕੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਨਾ ਪੀਣ, ਪਾਰਟੀ ਵਿਚ ਹਥਿਆਰ ਨਾ ਲੈ ਕੇ ਜਾਣ ਅਤੇ ਅਣਜਾਣ ਵਿਅਕਤੀਆਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਉਧਰ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਵਿਚ ਲੋਕਾਂ ਨੂੰ ਜ਼ਿਆਦਾ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ ਅਤੇ ਸਭ ਨੂੰ ਆਪਣੇ-ਆਪਣੇ ਘਰਾਂ ਵਿਚ ਰਹਿੰਦੇ ਹੋਏ ਹੀ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਆਖਿਆ ਗਿਆ ਹੈ।

RELATED ARTICLES
POPULAR POSTS