ਕਿਹਾ : ਜਦੋਂ ਤੱਕ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਧਰਨਾ ਉਦੋਂ ਤੱਕ ਰਹੇਗਾ ਜਾਰੀ
ਸ਼ੰਭੂ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਟਰੱਕ ਯੂਨੀਅਨਾਂ ਤੋੜਨ ਦੇ ਵਿਰੋਧ ’ਚ ਸਮੁੱਚੇ ਪੰਜਾਬ ਦੇ ਟਰੱਕ ਅਪਰੇਟਰਾਂ ਨੇ ਸ਼ੰਭੂ ਬੈਰੀਅਰ ’ਤੇ ਪਿਛਲੇ ਦੋ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ। ਜਿਸ ਦੇ ਦਿੱਲੀ ਅੰਮਿ੍ਰਤਸਰ ਹਾਈਵੇ ’ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੱਕ ਅਪਰੇਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ ਇਹ ਧਰਨਾ ਇਸੇ ਤਰ੍ਹਾਂ ਚਲਦਾ ਰਹੇਗਾ। ਲੰਘੇ ਦੇਰ ਰਾਤ ਟਰੱਕ ਅਪਰੇਟਰਾਂ ਦੀ ਐਸਡੀਐਮ ਅਤੇ ਐਸਪੀ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਸਮੂਹ ਟਰੱਕ ਅਪਰੇਟਰਾਂ ਦੀ ਪੰਜਾਬ ਸਰਕਾਰ ਪਾਸੋਂ ਮੰਗ ਹੈ ਕਿ ਸਮੁੱਚੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕੀਤਾ ਜਾਵੇ। ਜਦੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਟਰੱਕ ਯੂਨੀਅਨਾਂ ਨੂੰ ਬਹਾਲ ਨਹੀਂ ਕਰਦੀ ਟਰੱਪ ਅਪਰੇਟਰਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਚਲਦਾ ਰਹੇਗਾ। ਟਰੱਕ ਅਪਰੇਟਰਾਂ ਦੇ ਧਰਨੇ ਕਾਰਨ ਹਰਿਆਣਾ, ਪੰਜਾਬ, ਦਿੱਲੀ ਅਤੇ ਅਮਿ੍ਰਤਸਰ ਦਿੱਲੀ ਮੁੱਖ ਮਾਰਗਾਂ ’ਤੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲਗ ਚੁੱਕੀਆਂ।