16.2 C
Toronto
Sunday, September 20, 2026
spot_img
Homeਪੰਜਾਬਬਾਦਲ ਦੇ ਲਿਫਾਫੇ 'ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸੇਵਾ ਸਿੰਘ ਸੇਖਵਾਂ ਦੇ ਨਾਮ ਦੀ ਚਰਚਾ  
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ। ਇਸ ਵੇਲੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ। ਜਾਣਕਾਰੀ ਮੁਤਾਬਕ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਨਾਂ ਦੀ ਚਰਚਾ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਚਾਹੇ ਕੋਈ ਵੀ ਹੋਵੇ ਪਰ ਬਾਦਲ ਦੇ ਲਿਫਾਫੇ ਵਿੱਚੋਂ ਹੀ ਨਿਕਲੇਗਾ।
ਸ਼੍ਰੋਮਣੀ ਕਮੇਟੀ ਦੇ ਨਵੇਂ ਸਦਨ ਦੇ ਗਠਨ ਲਈ ਤਿਆਰੀਆਂ ਜ਼ੋਰਾਂ ‘ਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਨਵੇਂ ਸਦਨ ਦੀ ਪਲੇਠੀ ਮੀਟਿੰਗ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖੀ ਗਈ ਹੈ। ਇਸ ਲਈ ਪੰਜ ਨਵੰਬਰ ਦਾ ਦਿਨ ਸ਼੍ਰੋਮਣੀ ਕਮੇਟੀ ਲਈ ਅਹਿਮ ਹੈ। ਇਸ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।

RELATED ARTICLES
POPULAR POSTS