ਸੈਸ਼ਨ ਦੌਰਾਨ ਪੁੱਛੇ 25 ਸਵਾਲਾਂ ’ਚੋਂ ਜ਼ਿਆਦਾਤਰ ਪੰਜਾਬ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇਕ ਵਾਰ ਫ਼ਿਰ ਤੋਂ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸ ਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿਚ 100 ਪ੍ਰਤੀਸ਼ਤ ਹਾਜ਼ਰੀ ਰਹੀ। ਇਸ ਤੋਂ ਬਾਅਦ ਉਨ੍ਹਾਂ ਨੇ ਜਨਤਾ ਲਈ ਇਕ ‘ਰਿਪੋਰਟ ਕਾਰਡ’ ਵੀ ਜਾਰੀ ਕੀਤਾ ਹੈ, ਜੋ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ’ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ ’ਚੋਂ ਜ਼ਿਆਦਾਤਰ ਪੰਜਾਬ ਨਾਲ ਸੰਬੰਧਤ ਸਨ। ਇਨ੍ਹਾਂ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੀ ਫ਼ੀਸ ਮੁਆਫ਼ ਕਰਨਾ, ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਸਬੰਧੀ, ਜਲੰਧਰ ਵਿਚ ਚਮੜਾ ਨਿਰਮਾਣ ਉਦਯੋਗ ਨੂੰ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਪਰਾਲੀ ਸਾੜਨ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ, ਘੱਟੋ-ਘੱਟ ਸਮਰਥਨ ਮੁੱਲ ਵਿਚ ਅੰਤਰ, ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ, ਡੀ.ਏ.ਪੀ. ਦੀ ਘਾਟ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹੋਰ ਖ਼ੇਤੀ ਨਾਲ ਸਬੰਧਤ ਮੁੱਦਿਆਂ ਬਾਰੇ ਸਵਾਲ ਕੀਤੇ। ਉਹ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਗਾਂਧੀ ਦੇ ਬੁੱਤ ਅੱਗੇ ਧਰਨੇ ’ਤੇ ਵੀ ਬੈਠੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …