1.7 C
Toronto
Wednesday, January 7, 2026
spot_img
Homeਪੰਜਾਬਪੰਜਾਬ ਤੇ ਹਰਿਆਣਾ ’ਚ ਧੁੰਦ ਤੇ ਠੰਡ ਦਾ ਜ਼ੋਰ

ਪੰਜਾਬ ਤੇ ਹਰਿਆਣਾ ’ਚ ਧੁੰਦ ਤੇ ਠੰਡ ਦਾ ਜ਼ੋਰ

ਬਠਿੰਡਾ ’ਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਅਤੇ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਅੱਜ ਸੋਮਵਾਰ ਸਵੇਰੇ ਸੰਘਣੀ ਧੁੰਦ ਤੇ ਠੰਡ ਕਾਰਨ ਜਨ ਜੀਵਨ ਪ੍ਰਭਾਵਿਤ ਰਿਹਾ। ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿਥੇ ਘੱਟ ਤੋਂ ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ, ਅੰਮਿ੍ਰਤਸਰ ਵਿੱਚ 3.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 4.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 5.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 3.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 2.2 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 2.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਹਰਿਆਣਾ ਦੇ ਮੇਵਾਤ ਵਿੱਚ ਤਾਪਮਾਨ ਮਨਫ਼ੀ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ ਮਨਫ਼ੀ 1.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਅੰਬਾਲਾ ਵਿੱਚ ਤਾਪਮਾਨ 8 ਡਿਗਰੀ ਸੈਲਸੀਅਸ, ਹਿਸਾਰ ਵਿੱਚ 4.5 ਡਿਗਰੀ ਸੈਲਸੀਅਸ, ਕਰਨਾਲ ਵਿੱਚ 6.7 ਡਿਗਰੀ ਸੈਲਸੀਅਸ, ਮਹਿੰਦਰਗੜ੍ਹ ਵਿੱਚ 4.2 ਡਿਗਰੀ ਸੈਲਸੀਅਸ, ਸਿਰਸਾ ਵਿੱਚ 3.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਵੱਲੋਂ 6 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ 3 ਜਨਵਰੀ ਲਈ ਔਰੇਂਜ ਅਲਰਟ ਅਤੇ 4 ਤੋਂ 6 ਜਨਵਰੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਵਧਦੀ ਠੰਡ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵੀ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।

 

 

 

RELATED ARTICLES
POPULAR POSTS