4.8 C
Toronto
Thursday, October 16, 2025
spot_img
Homeਪੰਜਾਬਨਵਜੋਤ ਸਿੱਧੂ ਦੇ ਜੇਲ੍ਹ ’ਚੋਂ ਬਾਹਰ ਆਉਂਦਿਆਂ ਨੂੰ ਹੋਵੇਗਾ ਸ਼ਕਤੀ ਪ੍ਰਦਰਸ਼ਨ

ਨਵਜੋਤ ਸਿੱਧੂ ਦੇ ਜੇਲ੍ਹ ’ਚੋਂ ਬਾਹਰ ਆਉਂਦਿਆਂ ਨੂੰ ਹੋਵੇਗਾ ਸ਼ਕਤੀ ਪ੍ਰਦਰਸ਼ਨ

ਕਾਂਗਰਸ ਪਾਰਟੀ ’ਚ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਚੰਗੇ ਵਿਵਹਾਰ ਦੇ ਚੱਲਦਿਆਂ ਹੁਣ ਨਵਜੋਤ ਸਿੱਧੂ ਦੀ ਤੈਅ ਸਮੇਂ ਤੋਂ ਪਹਿਲਾਂ ਹੀ 26 ਜਨਵਰੀ ਨੂੰ ਜੇਲ੍ਹ ਵਿਚੋਂ ਰਿਹਾਈ ਹੋ ਸਕਦੀ ਹੈ ਅਤੇ ਇਸ ਨੂੰ ਦੇਖਦਿਆਂ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਨਵਜੋਤ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਵੱਡੇ ਸਮਾਗਮ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਨਵਜੋਤ ਸਿੱਧੂ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕਰਨਗੇ ਅਤੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਲਈ ਵੀ ਜਾਣਗੇ। ਇਸੇ ਦੌਰਾਨ ਕਾਂਗਰਸ ਪਾਰਟੀ ਵਿਚ ਨਰਾਜ਼ ਆਗੂ ਵੀ ਹੁਣ ਨਵਜੋਤ ਸਿੱਧੂ ਨਾਲ ਮੁਲਾਕਾਤਾਂ ਕਰ ਰਹੇ ਹਨ। ਧਿਆਨ ਰਹੇ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸੀ ਆਗੂਆਂ ਵਿਚ ਧੜੇਬੰਦੀ ਦੇ ਚੱਲਦਿਆਂ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ ਹੈ। ਹੁਣ ਕਾਂਗਰਸ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਣਨੀਤੀ ਬਣਾ ਰਹੀ ਹੈ, ਜਿਸ ਨੂੰੂ ਦੇਖਦਿਆਂ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਲ੍ਹ ਵਿਚੋਂ ਰਿਹਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ।

RELATED ARTICLES
POPULAR POSTS