15.6 C
Toronto
Thursday, September 18, 2025
spot_img
Homeਪੰਜਾਬਵਿਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਹੁਣ 11 ਜਨਵਰੀ ਤੱਕ ਜਮ੍ਹਾਂ...

ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਹੁਣ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਐਸਜੀਪੀਸੀ ਵਲੋਂ ਤਰੀਕ ’ਚ ਕੀਤਾ ਗਿਆ ਵਾਧਾ
ਅੰਮਿ੍ਰਤਸਰ/ਬਿਊਰੋ ਨਿਊਜ਼
ਖਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ ਮਿੱਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦਾ ਜਥਾ ਭੇਜਿਆ ਜਾਂਦਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ ਤੱਕ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ। ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਤੇ ਪਾਸਪੋਰਟ ਸਾਈਜ਼ ਦੀਆਂ ਵਰਤਮਾਨ ਤਸਵੀਰਾਂ ਵੀ ਭੇਜਣ।

RELATED ARTICLES
POPULAR POSTS