ਕਿਹਾ : ਮੈਨੂੰ ਵਿਜੀਲੈਂਸ ਨੇ ਕੋਈ ਨੋਟਿਸ ਨਹੀਂ ਭੇਜਿਆ, ਖਬਰਾਂ ਲਗਾਉਣ ਤੋਂ ਪਹਿਲਾਂ ਕਰਨੀ ਚਾਹੀਦੀ ਸੀ ਗੱਲ
ਮੋਹਾਲੀ/ਬਿਊਰੋ ਨਿਊਜ਼ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਖਿਲਾਫ ਵਿਜੀਲੈਂਸ ਜਾਂਚ ਦੀਆਂ ਲੱਗੀਆਂ ਖ਼ਬਰਾਂ ਤੋਂ ਬਾਅਦ ਮੀਡੀਆ ’ਤੇ ਭੜਕ ਉਠੇ। ਉਨ੍ਹਾਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਨੂੰ ਵਿਜੀਲੈਂਸ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ ਅਤੇ ਮੀਡੀਆ ਨੂੰ ਜਾਂਚ ਸਬੰਧੀ ਖਬਰਾਂ ਲਗਾਉਣ ਤੋਂ ਪਹਿਲਾਂ ਮੇਰੇ ਨਾਲ ਗੱਲ ਕਰਨੀ ਚਾਹੀਦੀ ਸੀ ਕਿ ਮੈਨੂੰ ਵਿਜੀਲੈਂਸ ਵੱਲੋਂ ਭੇਜਿਆ ਗਿਆ ਕੋਈ ਨੋਟਿਸ ਪ੍ਰਾਪਤ ਹੋਇਆ ਹੈ ਜਾਂ ਨਹੀਂ ਪ੍ਰੰਤੂ ਮੀਡੀਆ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਖਬਰਾਂ ਪ੍ਰਕਾਸ਼ਿਤ ਕਰਨ ਨੂੰ ਪਹਿਲ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਹਰ ਇਨਸਾਨ ਨੂੰ ਤਰੱਕੀ ਕਰਨ ਦਾ ਹੱਕ ਹੈ। ਬਲਬੀਰ ਸਿੱਧੂ ਨੇ ਅੱਗੇ ਕਿਹਾ ਕਿ ਅਸੀਂ ਨਾ ਤਾਂ ਕਿਸੇ ਤਰ੍ਹਾਂ ਦੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕੀਤਾ ਅਤੇ ਨਾ ਹੀ ਕੋਈ ਨਾਜਾਇਜ਼ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਪੂਰੀ ਇਮਾਨਦਾਰੀ ਨਾਲ ਕਰ ਰਹੇ ਅਤੇ ਅੱਗੇ ਤੋਂ ਵੀ ਕਰਦੇ ਰਹਾਂਗੇ।