ਸਟਰੀਟ ਲਾਈਟ ਘੁਟਾਲੇ ’ਚ ਕੈਪਟਨ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲ ਗਈ ਹੈ। ਵਿਜੀਲੈਂਸ ਵਲੋਂ ਪੰਚਾਇਤ ਸੰਮਤੀ ਸਿੱਧਵਾਂ ਬੇਟ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਹੋਏ ਸਟਰੀਟ ਲਾਈਟ ਘੁਟਾਲੇ ਨੂੰ ਲੈ ਕੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਵਿਚ ਨਾਮਜ਼ਦ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਮਾਣਯੋਗ ਹਾਈਕੋਰਟ ਵਲੋਂ ਅੱਜ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਜਿੱਥੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕਾ ਦਾਖਾ ਦੇ ਕਾਂਗਰਸੀਆਂ ਵਲੋਂ ਵੀ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਕਾਂਗਰਸ ਪਾਰਟੀ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ, ਜਿਨ੍ਹਾਂ ਵਿਚ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜ਼ੀਆਂ ਦੇ ਨਾਮ ਵੀ ਸ਼ਾਮਲ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …