5 ਤੋਂ 6 ਜਨਵਰੀ ਤੱਕ ਸ਼ੀਤ ਲਹਿਰ ਦੀ ਚਿਤਾਵਨੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਅਤੇ ਹਰਿਆਣਾ ਵਿਚ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ 5 ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਅੰਮਿ੍ਰਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ ਅਤੇ ਸਿਰਸਾ ਵਿਚ ਵਿਜੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵਲੋਂ ਜਾਰੀ ਚਿਤਾਵਨੀ ਅਤੇ ਸੈਟੇਲਾਈਟ ਇਮੇਜ਼ ਵਿਚ ਅੰਮਿ੍ਰਤਸਰ ਤੋਂ ਲੈ ਕੇ ਸਿਰਸਾ ਤੱਕ ਸੰਘਣੀ ਧੁੰਦ ਦਿਖਾਈ ਦਿੱਤੀ ਹੈ। ਜੋ ਸੜਕਾਂ ’ਤੇ ਚੱਲਣ ਵਾਲੇ ਵਾਹਨਾਂ ਅਤੇ ਟਰੇਨਾਂ ਦੇ ਨਾਲ-ਨਾਲ ਆਮ ਜਨ ਜੀਵਨ ’ਤੇ ਵੀ ਅਸਰ ਪਾ ਰਹੀ ਹੈ। ਇਹ ਵੀ ਦੱਸਿਆ ਗਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਉਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।