-7.6 C
Toronto
Friday, December 26, 2025
spot_img
Homeਭਾਰਤਐਸਵਾਈਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਰਹੀ...

ਐਸਵਾਈਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਐਸ ਵਾਈ ਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦਿੱਲੀ ’ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਹੋਈ ਜੋ ਕਿ ਬੇਸਿੱਟਾ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਬੂਤੀ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਦੂਜੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਕਿਉਂਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਘਾਟ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਲਾਹ ਦਿੱਤੀ ਕਿ ਉਹ ਯਮੁਨਾ ਤੋਂ ਹਰਿਆਣਾ ਲਈ ਪਾਣੀ ਲੈ ਸਕਦੇ ਜਿਸ ’ਤੇ ਪੰਜਾਬ ਨੂੰ ਕੋਈ ਇਤਰਾਜ਼ ਨਹੀਂ ਹੈ। ਧਿਆਨ ਰਹੇ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦਰਮਿਆਨ ਇਹ ਮੀਟਿੰਗ ਹੋਈ ਸੀ, ਜੋ ਕਿ ਬੇਸਿੱਟਾ ਰਹੀ। ਜਦਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਦਰਮਿਆਨ ਗੱਲ ਹੋ ਚੁੱਕੀ ਹੈ ਪ੍ਰੰਤੂ ਉਦੋਂ ਵੀ ਕੋਈ ਹੱਲ ਨਹੀਂ ਸੀ ਨਿਕਲਿਆ। ਫਿਲਹਾਲ ਇਹ ਮਾਮਲੇ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ ਜਿਸ ’ਤੇ ਆਉਂਦੀ 19 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ।
 

RELATED ARTICLES
POPULAR POSTS