Breaking News
Home / ਭਾਰਤ / ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

ਸੂਬਾ ਸਰਕਾਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਕਾਮਨਾ ਕਰਦਾ ਹਾਂ ਕਿ ਨਵਾਂ ਸਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਕਿ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਕੰਮ ਕਰ ਰਹੀ ਹੈ। ਇਸੇ ਦੌਰਾਨ ਉਪ ਰਾਸ਼ਟਰਪਤੀ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੇ ਸੂਬੇ ਦੀ ਬੇਹਤਰੀ ਲਈ ਕੰਮ ਕਰੇਗੀ।

 

Check Also

ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲਣ ਪਹੁੰਚੀ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਮੰਤਰੀ ਆਤਿਸ਼ੀ 

ਭਗਵੰਤ ਮਾਨ ਵੀ ਭਲਕੇ 30 ਅਪ੍ਰੈਲ ਨੂੰ ਕੇਜਰੀਵਾਲ ਨੂੰ ਮਿਲਣ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ …