Breaking News
Home / ਭਾਰਤ / ਪਾਣੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨੇ ਦਿੱਤੇ ਅਹਿਮ ਸੁਝਾਅ

ਪਾਣੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨੇ ਦਿੱਤੇ ਅਹਿਮ ਸੁਝਾਅ

ਕਿਹਾ : ਇਕੱਲੀ ਸਰਕਾਰ ਕੁਝ ਨਹੀਂ ਕਰ ਸਕਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਦੀ ਸਾਂਭ-ਸੰਭਾਲ ਮੁਹਿੰਮ ਵਿਚ ਆਮ ਲੋਕਾਂ ਦੀ ਭਾਗੀਦਾਰੀ ਦੇ ਮਹੱਤਵ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਕੱਲੀ ਸਰਕਾਰ ਦੀ ਕੋਸ਼ਿਸ਼ ਨਾਲ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਸੂਬਿਆਂ ਵਿਚਾਲੇ ਸਹਿਯੋਗ ਅਤੇ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਸ਼ਹਿਰੀਕਰਨ ਦੀ ਤੇਜ਼ ਰਫਤਾਰ ਨੂੰ ਵੇਖਦਿਆਂ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਇਸ ਲਈ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਟਿੱਪਣੀ ਦੇ ਕਈ ਮਾਅਨੇ ਹਨ, ਕਿਉਂਕਿ ਦਹਾਕਿਆਂ ਤੋਂ ਸੂਬਿਆਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਡਸਟਰੀ ਅਤੇ ਖੇਤੀ ਦੋਵੇਂ ਸੈਕਟਰਾਂ ਨੂੰ ਹੀ ਪਾਣੀ ਦੀ ਕਿੰਨੀ ਲੋੜ ਹੁੰਦੀ ਹੈ। ਸਾਨੂੰ ਇਨ੍ਹਾਂ ਦੋਹਾਂ ਸੈਕਟਰਾਂ ਨਾਲ ਜੁੜੇ ਲੋਕਾਂ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਇਨ੍ਹਾਂ ਨੂੰ ਪਾਣੀ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਈ ਵੀ ਨਦੀ ਜਾਂ ਵਾਟਰ ਬਾਡੀ ਬਾਹਰੀ ਕਾਰਕਾਂ ਤੋਂ ਪ੍ਰਦੂਸ਼ਿਤ ਨਾ ਹੋਵੇ, ਇਸ ਲਈ ਸਾਨੂੰ ਹਰ ਸੂਬੇ ਵਿਚ ਵਾਟਰ ਮੈਨੇਜਮੈਂਟ ਅਤੇ ਸੀਵਰੇਜ਼ ਟਰੀਟਮੈਂਟ ਦਾ ਨੈਟਵਰਕ ਬਣਾਉਣਾ ਹੋਵੇਗਾ। ਨਰਿੰਦਰ ਮੋਦੀ ਹੋਰਾਂ ਇਹ ਵੀ ਕਿਹਾ ਕਿ ਮਨਰੇਗਾ ਤਹਿਤ ਪਾਣੀ ’ਤੇ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਪ੍ਰਧਾਨ ਮੰਤਰੀ ਨੇ ਸੂਬਿਆਂ ਦੇ ਜਲ ਮੰਤਰੀਆਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਨੂੰ ਵੀਡੀਓ ਕਾਨਫਰਸਿੰਗ ਜ਼ਰੀਏ ਸੰਬੋਧਨ ਕੀਤਾ।

 

Check Also

ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ …